ਜ਼ਿਲ੍ਹਾ ਤੇ ਸਬ-ਡਿਵੀਜ਼ਨਲ ਹਸਪਤਾਲਾਂ ਅਤੇ ਸੀ.ਐੱਚ.ਸੀ. ਵਿੱਚ ਦਿੱਤੀ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੀ ਲੋਕ-ਪੱਖੀ ਸਹੂਲਤ

ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਵੱਲੋਂ ਲਿਖੀਆਂ ਜਾਣ ਵਾਲੀਆਂ ਸਾਰੀਆਂ ਦਵਾਈਆਂ ਮਰੀਜ਼ਾਂ ਨੂੰ ਹਸਪਤਾਲ ਦੇ ਅੰਦਰੋਂ ਹੀ ਉਪਲੱਬਧ ਕਰਵਾਈਆਂ ਜਾਣਗੀਆਂ।

ਸਿਹਤ ਵਿਭਾਗ ਵੱਲੋਂ 276 ਜ਼ਰੂਰੀ ਦਵਾਈਆਂ ਦੀ ਸੂਚੀ (ਈ.ਡੀ.ਐੱਲ.) ਤਿਆਰ

ਸਿਹਤ ਵਿਭਾਗ ਵੱਲੋਂ ਡਾਕਟਰਾਂ ਦੀ ਸਲਾਹ ਨਾਲ 276 ਜ਼ਰੂਰੀ ਦਵਾਈਆਂ ਦੀ ਸੂਚੀ (ਈ.ਡੀ.ਐੱਲ.) ਤਿਆਰ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 90 ਫ਼ੀਸਦੀ ਦਵਾਈਆਂ ਦੇ ਰੇਟ ਸਬੰਧੀ ਕੰਟਰੈਕਟ ਕੀਤੇ ਗਏ ਹਨ। ਬਾਕੀ ਬਚੀਆਂ ਦਵਾਈਆਂ ਅਤੇ ਸਰਕਾਰੀ ਡਾਕਟਰ ਦੁਆਰਾ ਲਿਖੀਆਂ ਦਵਾਈਆਂ ਲਈ ਸੀਨੀਅਰ ਮੈਡੀਕਲ ਅਫ਼ਸਰ (ਐਸ.ਐੱਮ.ਓ.) ਬਜ਼ਾਰ ਵਿੱਚੋਂ ਦਵਾਈਆਂ ਖਰੀਦ ਕੇ ਮਰੀਜ਼ਾਂ ਨੂੰ ਮੁਹੱਈਆ ਕਰਵਾਉਣਗੇ ਤਾਂ ਜੋ ਮਰੀਜ਼ਾਂ ਨੂੰ ਡਾਕਟਰ ਦੁਆਰਾ ਲਿਖੀਆਂ ਦਵਾਈਆਂ ਦੀ ਖਰੀਦ ਲਈ ਆਪਣੀ ਜੇਬ ਵਿੱਚੋਂ ਕੋਈ ਪੈਸਾ ਨਾ ਦੇਣਾ ਪਵੇ। ਇਸ ਮੰਤਵ ਲਈ ਮੁੱਖ-ਮੰਤਰੀ ਵੱਲੋਂ 25 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਐਸ.ਐੱਮ.ਓਜ਼ ਦੀਆਂ ਵਿੱਤੀ ਸ਼ਕਤੀਆਂ ਨੂੰ 25,000 ਰੁਪਏ ਤੋਂ ਵਧਾ ਕੇ ਢਾਈ ਲੱਖ ਰੁਪਏ ਕਰ ਦਿੱਤਾ ਗਿਆ ਹੈ ਤਾਂ ਜੋ ਉਹ ਇਹ ਦਵਾਈਆਂ ਖਰੀਦ ਸਕਣ।

ਸੂਬੇ ਵਿੱਚ 23 ਜ਼ਿਲ੍ਹਾ ਹਸਪਤਾਲ, 41 ਸਬ ਡਿਵੀਜ਼ਨ ਹਸਪਤਾਲ ਅਤੇ 161 ਕਮਿਊਨਿਟੀ ਹੈਲਥ ਸੈਂਟਰ ਵਿੱਚ ਦਵਾਈਆਂ ਮਰੀਜ਼ਾਂ ਨੂੰ ਹਸਪਤਾਲ ਦੇ ਅੰਦਰੋਂ ਹੀ ਉਪਲੱਬਧ ਕਰਵਾਈਆਂ ਜਾਣਗੀਆਂ

ਸੂਬੇ ਵਿੱਚ 23 ਜ਼ਿਲ੍ਹਾ ਹਸਪਤਾਲ, 41 ਸਬ ਡਿਵੀਜ਼ਨ ਹਸਪਤਾਲ ਅਤੇ 161 ਕਮਿਊਨਿਟੀ ਹੈਲਥ ਸੈਂਟਰ ਹਨ। ਇਨ੍ਹਾਂ ਸਾਰੇ ਹਸਪਤਾਲਾਂ ਵਿੱਚ ਉਕਤ ਪ੍ਰਣਾਲੀ ਲਾਗੂ ਕਰ ਦਿੱਤੀ ਗਈ ਹੈ। ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਵੱਲੋਂ ਉਕਤ ਫੈਸਲੇ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੇ ਸਬੰਧਤ ਜ਼ਿਲ੍ਹਾ ਹਸਪਤਾਲਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ।

ਹੈਲਪਲਾਈਨ ਨੰਬਰ 1100 ਜਾਰੀ

ਜੇਕਰ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਸਰਕਾਰੀ ਡਾਕਟਰ ਵੱਲੋਂ ਲਿਖੀ ਦਵਾਈ ਨਹੀਂ ਮਿਲਦੀ ਤਾਂ ਉਹ ਤੁਰੰਤ ਸਬੰਧਤ ਐਸ.ਐੱਮ.ਓ. ਜਾਂ ਜ਼ਿਲੇ ਦੇ ਡਿਪਟੀ ਕਮਿਸ਼ਨਰ ਨਾਲ ਸੰਪਰਕ ਕਰਨ ਸਕਦੇ ਹਨ। ਇਸ ਤੋਂ ਇਲਾਵਾ ਅਜਿਹੇ ਮਾਮਲੇ ਦੀ ਸੂਚਨਾ ਹੈਲਪਲਾਈਨ ਨੰਬਰ 1100 ‘ਤੇ ਵੀ ਦਿੱਤੀ ਜਾ ਸਕਦੀ ਹੈ।

Leave a Reply

Your email address will not be published. Required fields are marked *